Bible Language

John 13 (HCSB) Holman Christian Standard Bible

Versions

PAV   ਪਸਾਹ ਦੇ ਤਿਉਹਾਰ ਤੋਂ ਪਹਿਲਾਂ ਯਿਸੂ ਨੇ ਇਹ ਜਾਣ ਕੇ ਭਈ ਮੇਰੀ ਘੜੀ ਪਹੁੰਚੀ ਹੈ ਜਾਂ ਮੈਂ ਇਸ ਜਗਤ ਨੂੰ ਛੱਡ ਕੇ ਪਿਤਾ ਦੇ ਕੋਲ ਜਾਵਾਂ ਆਪਣੇ ਨਿੱਜ ਲੋਕਾਂ ਨਾਲ ਜਿਹੜੇ ਜਗਤ ਵਿੱਚ ਸਨ ਪਿਆਰ ਕਰ ਕੇ ਉਨ੍ਹਾਂ ਨੂੰ ਅੰਤ ਤੋੜੀ ਪਿਆਰ ਕਰਦਾ ਰਿਹਾ
ERVPA   ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹਡ਼ੇ ਲੋਕ ਇਸ ਜਗਤ ਵਿੱਚ ਉਸਦੇ ਨੇਡ਼ੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
IRVPA   {ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ} PS ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।