Bible Language

Acts 23:9 (HCSB) Holman Christian Standard Bible

Versions

PAV   ਤਦ ਵੱਡਾ ਰੌਲਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਗ੍ਰੰਥੀਆਂ ਵਿੱਚੋਂ ਕਈਕੁ ਪੁਰਸ਼ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਐਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਮਲੂਮ ਹੁੰਦੀ ਪਰ ਜੇ ਕਿਸੇ ਆਤਮਾ ਯਾ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ ਤਾਂ ਫੇਰ ਕੀ ਹੋਇਆॽ
ERVPA   ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖਢ਼ੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
IRVPA   ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?