Bible Language

Acts 26:20 (HCSB) Holman Christian Standard Bible

Versions

PAV   ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ ਅਤੇ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਭਈ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਲਾਇਕ ਕੰਮ ਕਰੋ
ERVPA   ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁਡ਼ਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਈਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
IRVPA   ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।