Bible Language

Revelation 5:6 (HCSB) Holman Christian Standard Bible

Versions

PAV   ਅਤੇ ਮੈਂ ਸਿੰਘਾਸਣ ਅਤੇ ਚੌਹਾਂ ਜੰਤੂਆਂ ਦੇ ਵਿਚਾਲੇ ਅਤੇ ਓਹਨਾਂ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਮਾਨੋ ਕੋਹਿਆ ਗਿਆ ਸੀ ਖਲੋਤਾ ਵੇਖਿਆ ਜਿਹ ਦੇ ਸੱਤ ਸਿੰਙ ਅਤੇ ਸੱਤ ਅੱਖੀਆਂ ਸਨ ਏਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਘੱਲੇ ਹੋਏ ਹਨ
ERVPA   ਫ਼ੇਰ ਮੈਂ ਤਖਤ ਦੇ ਸਾਮ੍ਹਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿਚਕਾਰ ਇੱਕ ਲੇਲਾ ਖਢ਼ਾ ਦੇਖਿਆ। ਲੇਲਾ ਇਉਂ ਦਿਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹਡ਼ੇ ਦੁਨੀਆਂ ਵਿੱਚ ਭੇਜੇ ਗਏ ਸਨ।
IRVPA   ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।