Bible Language

Revelation 12:4 (KJV) King James Version

Versions

PAV   ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ
ERVPA   ਅਜਗਰ ਦੀ ਪੂਛ ਨੇ ਅਕਾਸ਼ ਵਿੱਚੋਂ ਇੱਕ ਤਿਹਾਈ ਤਾਰੇ ਕਢ੍ਢ ਲਏ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ। ਅਜਗਰ ਗਿਆ ਅਤੇ ਉਸ ਔਰਤ ਅੱਗੇ ਖਲੋ ਗਿਆ ਜੋ ਜਨਮ ਦੇਣ ਵਾਲੀ ਸੀ। ਜਿਵੇਂ ਹੀ ਉਹ ਸ਼ਿਸ਼ੂ ਪੈਦਾ ਹੋਵੇ ਅਜਗਰ ਉਸ ਔਰਤ ਦੇ ਸ਼ਿਸ਼ੂ ਨੂੰ ਨਿਗਲ ਜਾਣਾ ਚਾਹੁੰਦਾ ਸੀ।
IRVPA   ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।