Versions
PAV ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤ੍ਰ ਨਾਲ ਸਾਡੀ ਕੋਈ ਵੰਡ ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੁਣ ਹੇ ਦਾਊਦ, ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚੱਲਾ ਗਿਆ
IRVPA ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ