Bible Language

Jeremiah 45 (KJVP) King James Version with Strong Number

Versions

PAV   ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੋਲਿਆ, ਜਦ ਉਸ ਨੇ ਇਨ੍ਹਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਪਾਤਸ਼ਾਹ ਯੋਸ਼ਈਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਲਿਖਿਆ ਕਿ
IRVPA   {ਬਾਰੂਕ ਨਾਲ ਪਰਮੇਸ਼ੁਰ ਦਾ ਵਾਅਦਾ} PS ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ