Bible Language

Acts 22:3 (LITV) Literal Translation of the Holy Bible

Versions

PAV   ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਿਕਿਯਾ ਦੇ ਤਰਸੁਸ ਵਿੱਚ ਜੰਮਿਆ ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ ਦਾਦਿਆਂ ਦੀ ਸ਼ਰਾ ਪੂਰੇ ਚੱਜ ਨਾਲ ਸਿੱਖੀ ਅਤੇ ਪਰਮੇਸ਼ੁਰ ਦੇ ਲਈ ਅਜਿਹਾ ਹੀ ਅਣਖੀ ਸਾਂ ਜਿਹੇ ਤੁਸੀਂ ਸਭ ਅੱਜ ਦੇ ਦਿਨ ਹੋ
ERVPA   ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁਸ੍ਸ ਵਿੱਚ ਪੈਦਾ ਹੋਇਆ ਸੀ। ਮੈਂ ਇਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬਡ਼ਾ ਸ਼ੌਕ ਸੀ ਜਿਵੇਂ ਇਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
IRVPA   ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।