Bible Language

Luke 13 (LITV) Literal Translation of the Holy Bible

Versions

PAV   ਉਸ ਵੇਲੇ ਕਈ ਉੱਥੇ ਹਾਜ਼ਰ ਸਨ ਜਿਹੜੇ ਉਸ ਨੂੰ ਉਨ੍ਹਾਂ ਗਲੀਲੀਆਂ ਦਾ ਹਵਾਲਾ ਦੱਸਣ ਲੱਗੇ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ
ERVPA   ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸਨੂੰ ਦਸਿਆ ਕਿ ਗ੍ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹਡ਼ੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।
IRVPA   {ਤੋਬਾ ਕਰੋ ਜਾਂ ਨਾਸ ਹੋਵੋ} PS ਉਸ ਸਮੇਂ ਕਈ ਲੋਕ ਉੱਥੇ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।