Bible Language

Revelation 1 (NCV) New Century Version

Versions

PAV   ਯਿਸੂ ਮਸੀਹ ਦਾ ਪਰਕਾਸ਼ ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ, ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਦੂਤ ਦੇ ਹੱਥੀਂ ਭੇਜ ਕੇ ਆਪਣੇ ਦਾਸ ਯੂਹੰਨਾ ਨੂੰ ਉਹ ਦਾ ਪਤਾ ਦਿੱਤਾ
ERVPA   ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਨੌਕਰ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘਲਿਆ।
IRVPA   ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।