Versions
PAV ਨਿਆਈਆਂ ਦੇ ਰਾਜ ਦੇ ਸਮੇਂ ਵਿੱਚ ਅਜਿਹਾ ਹੋਇਆ ਜੋ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਬੈਤਲਹਮ ਯਹੂਦਾਹ ਦਾ ਇੱਕ ਮਨੁੱਖ ਆਪਣੀ ਤੀਵੀਂ ਅਤੇ ਦੋਹਾਂ ਪੁੱਤ੍ਰਾਂ ਸਣੇ ਮੋਆਬ ਦੇ ਦੇਸ ਵਿੱਚ ਵੱਸਣ ਨੂੰ ਚੱਲਿਆ
IRVPA {ਅਲੀਮਲਕ ਅਤੇ ਉਸ ਦੇ ਪਰਿਵਾਰ ਦਾ ਮੋਆਬ ਨੂੰ ਜਾਣਾ} PS ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।