Bible Language

Mark 15 (NET) New English Translation

Versions

PAV   ਸਵੇਰ ਹੁੰਦਿਆਂ ਹੀ ਪਰਧਾਨ ਜਾਜਕਾਂ ਨੇ ਬਜ਼ੁਰਗਾਂ ਅਤੇ ਗ੍ਰੰਥੀਆਂ ਸਣੇ ਅਰ ਸਾਰੀ ਮਹਾ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ
ERVPA   ਬਹੁਤ ਹੀ ਤਡ਼ਕੇ, ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ, ਨੇਮ ਦੇ ਉਪਦੇਸ਼ਕ ਅਤੇ ਸਾਰੀ ਯਹੂਦੀ ਸਭਾ ਨੇ ਇੱਕ ਵਿਉਂਤ ਬਣਾਈ, ਉਨ੍ਹਾਂ ਨੇ ਯਿਸੂ ਨੂੰ ਬੰਨ੍ਹਿਆ ਅਤੇ ਗਵਰਨਰ ਕੋਲ ਲੈ ਗਏ, ਅਤੇ ਉਨ੍ਹਾਂ ਨੇ ਉਸਨੂੰ ਪਿਲਾਤੁਸ ਦੇ ਹਵਾਲੇ ਕਰ ਦਿੱਤਾ।
IRVPA   {ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ} PS ਸਵੇਰ ਹੁੰਦਿਆਂ ਹੀ ਮੁੱਖ ਜਾਜਕਾਂ ਨੇ ਬਜ਼ੁਰਗਾਂ ਅਤੇ ਉਪਦੇਸ਼ਕਾਂ ਸਣੇ ਅਤੇ ਸਾਰੀ ਮਹਾਂ ਸਭਾ ਨੇ ਸਲਾਹ ਕਰ ਕੇ ਯਿਸੂ ਨੂੰ ਬੰਨ੍ਹਿਆ ਅਤੇ ਲੈ ਜਾ ਕੇ ਪਿਲਾਤੁਸ ਦੇ ਹਵਾਲੇ ਕੀਤਾ।