Bible Language

Hebrews 10:29 (NLV) New Life Verson

Versions

PAV   ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ
ERVPA   ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹਡ਼ਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸਨੂੰ ਪਵਿੱਤਰ ਬਣਾਇਆ ਹੈ। ਅਤੇ ਉਸਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸਨੇ ਪਰਮੇਸ਼ੁਰ ਦੇ ਕਿਰਪਾ ਦੇ ਆਤਮੇ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
IRVPA   ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ।