Bible Language

Luke 9:56 (NLV) New Life Verson

Versions

PAV   ਅਤੇ ਓਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।।
ERVPA   ਫ਼ਿਰ ਉਹ ਅਤੇ ਉਸਦੇ ਚੇਲੇ ਦੂਸਰੇ ਸ਼ਹਿਰ ਨੂੰ ਚੱਲ ਪਏ। 57ਜਦੋਂ ਉਹ ਰਾਹ ਤੇ ਚਲੇ ਜਾ ਰਹੇ ਸਨ ਤਾਂ ਕਿਸੇ ਨੇ ਯਿਸੂ ਨੂੰ ਕਿਹਾ, “ਜਿਥੇ ਕਿਤੇ ਵੀ ਤੁਸੀਂ ਜਾਵੋ, ਮੈਂ ਤੁਹਾਡਾ ਪਿਛਾ ਕਰਾਂਗਾ।” 58ਯਿਸੂ ਨੇ ਆਖਿਆ, “ਲੂਂਬਡ਼ੀਆਂ ਦੇ ਰਹਿਣ ਲਈ ਘੋਰਨੇ ਹਨ ਅਤੇ ਪੰਛੀਆਂ ਦੇ ਰਹਿਣ ਲਈ ਆਲ੍ਹਣੇ। ਪਰ ਮਨੁੱਖ ਦੇ ਪੁੱਤਰ ਦੇ ਸਿਰ ਧਰਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ।” 59ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।” 60ਪਰ ਯਿਸੂ ਨੇ ਉਸਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦਬ੍ਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।” 61ਦੂਜੇ ਆਦਮੀ ਨੇ ਆਖਿਆ, “ਪ੍ਰਭੂ, ਮੈਂ ਤੁਹਾਡੇ ਮਗਰ ਤੁਰਾਂਗਾ। ਪਰ ਪਹਿਲਾਂ ਮੈਨੂੰ ਆਗਿਆ ਦੇਵੋ ਕਿ ਮੈਂ ਆਪਣੇ ਪਰਿਵਾਰ ਨੂੰ ਅਲਵਿਦਾ ਆਖ ਆਵਾਂ।” 62ਯਿਸੂ ਨੇ ਆਖਿਆ, “ਜੇਕਰ ਕੋਈ ਆਪਣਾ ਹੱਥ ਹਲ ਤੇ ਰੱਖਕੇ ਪਿਛਾਹਾਂ ਝਾਕਦਾ ਹੈ, ਤਾਂ ਉਹ ਪਰਮੇਸ਼ੁਰ ਦੇ ਰਾਜ ਦੇ ਲਾਇਕ ਨਹੀਂ ਹੈ।”
IRVPA   ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ। PS