Bible Language

Matthew 21:42 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।
ERVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ: ‘ਜਿਹਡ਼ਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ ਜ਼ਬੂਰ 118:22-23
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ
ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,
ਸੋਈ ਖੂੰਜੇ ਦਾ ਸਿਰਾ ਹੋ ਗਿਆ।
ਇਹ ਪ੍ਰਭੂ ਦੀ ਵੱਲੋਂ ਹੋਇਆ,
ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। PEPS