Bible Language

Revelation 3:18 (NLV) New Life Verson

Versions

PAV   ਤਾਂ ਮੈਂ ਤੈਨੂੰ ਸਲਾਹ ਦਿੰਦਾ ਹਾਂ ਭਈ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ ਤਾਂ ਜੋ ਤੂੰ ਧੰਨਵਾਨ ਹੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਆਪਣੇ ਉਦਾਲੇ ਪਾਵੇਂ ਅਤੇ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖੀਆਂ ਵਿੱਚ ਪਾਉਣ ਨੂੰ ਸੁਰਮਾ ਲੈ ਭਈ ਤੂੰ ਸੁਜਾਖਾ ਹੋ ਜਾਵੇਂ
ERVPA   "ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਮੇਰੇ ਪਾਸੋਂ ਸੋਨਾ ਖਰੀਦੋ ਅੱਗ ਵਿੱਚ ਸ਼ੁਧ ਕੀਤਾ ਹੋਇਆ ਸੋਨਾ। ਫ਼ੇਰ ਤੁਸੀਂ ਸੱਚਮੁਚ ਅਮੀਰ ਹੋ ਸਕੋਂਗੇ। ਮੈਂ ਤੁਹਾਨੂੰ ਇਹ ਦੱਸਦਾ ਹਾਂ; ਉਹ ਕੱਪਡ਼ੇ ਖਰੀਦੋ ਜਿਹਡ਼ੇ ਸਫ਼ੇਦ ਹਨ। ਫ਼ੇਰ ਤੁਸੀਂ ਆਪਣਾ ਬੇਸ਼ਰਮੀ ਭਰਿਆ ਨੰਗ ਢਕ ਸਕੋਂਗੇ। ਮੈਂ ਤੁਹਾਨੂੰ ਇਹ ਵੀ ਆਖਦਾ ਹਾਂ ਕਿ ਆਪਣੀਆਂ ਅਖਾਂ ਵਿੱਚ ਪਾਉਣ ਲਈ ਦਵਾਈ ਖਰੀਦੋ। ਫ਼ੇਰ ਤੁਸੀਂ ਸੱਚਮੁਚ ਦੇਖ ਸਕੋਂਗੇ।
IRVPA   ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।