Bible Language

Philippians 2 (ERVPA) Easy to Read - Punjabi

1 ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕਠੇ ਭਾਗੀਦਾਰ ਹਾਂ। ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?
2 ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇਕਸਾਥ ਜੁਡ਼ਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰਖਕੇ ਇਕਠੇ ਜਿਉਂਵੋ।
3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵਧੇਰੇ ਬਿਹਤਰ ਕਰਾਰ ਦਿਉ।
4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਡਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।
5 ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰਖੋ, ਜੋ ਮਸੀਹ ਯਿਸੂ ਦੀ ਸੀ।
6 ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
7 ਇਸ ਦੀ ਜਗ਼੍ਹਾ, ਉਸਨੇ ਆਪਣਾ ਸਭ ਕੁਝ ਤਿਆਗ ਦਿਤ੍ਤ ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ ਇੱਕ ਸੇਵਕ ਵਰਗਾ ਬਣ ਗਿਆ।
8 ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
9 ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸਨੂੰ ਉਚਾਈ ਵਾਲੀ ਜਗ਼੍ਹਾ ਤੇ ਉਭਾਰਿਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ, ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।” ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।
12 ਮੇਰੇ ਪਿਆਰੇ ਲੋਕੋ ਹੁਣ ਮੇਰਾ ਆਡੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰਖੋ।
13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
14 ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰਖੋ।
15 ਕੀ ਫ਼ੇਰ ਤੁਸੀਂ ਸ਼ੁਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀਢ਼ੀ ਦੇ ਕਬ੍ਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।
16 ਜਿਹਡ਼ਾ ਸੰਦੇਸ਼ ਜੀਵਨ ਦਿੰਦਾ ਹੈ ਉਸਨੂੰ ਫ਼ਡ਼ੀ ਰਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।
17 ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸਨੂੰ ਅਰਪਣ ਕਰਦੇ ਹੋਂ। ਹੋ ਸਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।
19 ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।
20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁਚ ਤੁਹਾਡੇ ਭਲੇ ਦਾ ਖਿਆਲ ਰਖੇਗਾ।
21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।
22 ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।
23 ਮੇਰਾ ਉਸਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।
24 ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।
25 ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸਨੂੰ ਮੇਰੀਆਂ ਲੋਡ਼ਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।
26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।
27 ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ।
28 ਇਸ ਲਈ ਮੈਂ ਜਲਦੀ ਹੀ ਉਸਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘਟ ਜਾਵੇਗੀ।
29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।
30 ਉਸਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸਕੇ।