Versions
PAV ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਲਈ ਅੰਦਰ ਜਾਂਦੇ ਹੋ ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗੋਂ ਕੱਢਦਾ ਹੈ ਅਤੇ ਏਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਅਬਰਾਹਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾ ਕੇ ਕੀਤਾ ਸੀ