Versions
PAV ਅਤੇ ਐਉਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਏਹ ਡਿੱਠਾ ਤਾਂ ਉਨ੍ਹਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਮਿਥੇ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਾਰ ਨਿੱਕਲੇ ਪਰ ਉਸ ਨੇ ਏਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਹਨ