Versions
PAV ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।।
ERVPA ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮਛੀਆਂ ਫ਼ਡ਼ੋ। ਜਿਹਡ਼ੀ ਮਛੀ ਤੂੰ ਪਹਿਲਾਂ ਫ਼ਡ਼ੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”
IRVPA ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ। PE