Versions
PAV ਐਉਂ ਹੋਇਆ ਕਿ ਤੀਜੇ ਦਿਹਾੜੇ ਜਦ ਓਹ ਦੁਖ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤ੍ਰ ਸ਼ਿਮਓਨ ਅਰ ਲੇਵੀ ਦੀਨਾਹ ਦੇ ਭਰਾ ਆਪਣੀਆਂ ਤੇਗਾਂ ਲੈਕੇ ਉਸ ਨਗਰ ਉੱਤੇ ਨਿਡਰ ਹੋਕੇ ਆਣ ਪਏ ਅਤੇ ਸਰਬੱਤ ਨਰਾਂ ਨੂੰ ਵੱਢ ਸੁੱਟਿਆ
IRVPA ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।