Versions
PAV ਓਹਨਾਂ ਦੀ ਮਾਂ ਨੇ ਜ਼ਨਾਹ ਕੀਤਾ ਹੈ, ਓਹਨਾਂ ਦੀ ਜਣਨੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਧਗੜਿਆਂ ਦੇ ਮਗਰ ਜਾਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਮੇਰਾ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ!
IRVPA ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ,
ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ,
ਕਿਉਂ ਜੋ ਉਹ ਨੇ ਆਖਿਆ,
ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ,
ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ,
ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!