Versions
PAV ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਕੁਟੰਬ ਵਿੱਚੋਂ ਚੁਣ ਲਿਆ ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੋੜੀ ਪਾਤਸ਼ਾਹ ਹੋਵਾਂ ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਕੁਟੰਬ ਵਿੱਚੋਂ ਮੇਰੇ ਪਿਉ ਦੇ ਟੱਬਰ ਨੂੰ ਅਤੇ ਮੇਰੇ ਪਿਤਾ ਦੇ ਪੁੱਤ੍ਰਾਂ ਵਿੱਚੋਂ ਮੈਨੂੰ ਪਸੰਦ ਕੀਤਾ ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਅਸਥਾਪਨ ਕਰੇ
IRVPA ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ