Versions
PAV ਪਰ ਜੇ ਤੇਰਾ ਹੱਥ ਯਾ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ। ਟੁੰਡਾ ਯਾ ਲੰਙਾ ਹੋਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ ਦੋ ਹੱਥ ਯਾ ਦੋ ਪੈਰ ਹੁੰਦਿਆ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ
ERVPA “ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸਨੂੰ ਵਢਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
IRVPA ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।