Versions
PAV ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ
ERVPA ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
IRVPA ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।