Versions
PAV ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ
ERVPA ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹਡ਼ੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”
IRVPA ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।