Versions
PAV ਕੀ ਮੈਂ ਹੀ ਏਸ ਪਰਜਾ ਨੂੰ ਗਰਭ ਵਿੱਚ ਲਿਆ ਅਤੇ ਮੈਂ ਹੀ ਉਹ ਨੂੰ ਜਣਿਆ ਜੋ ਤੂੰ ਮੈਨੂੰ ਕਹਿੰਦਾ ਹੈਂ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਜਿਵੇਂ ਪਿਤਾ ਦੁੱਧ ਪੀਂਦੇ ਬਾਲ ਨੂੰ ਚੁੱਕੀ ਫਿਰਦਾ ਹੈ ਉਸ ਜ਼ਮੀਨ ਨੂੰ ਲੈ ਜਾਹ ਜਿਹ ਦੇ ਦੇਣ ਦੀ ਸੌਂਹ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਹੈ?
IRVPA ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?