Versions
PAV ਤਾਂ ਜੋ ਤੁਹਾਡੇ ਪਿਉ ਦਾਦੇ ਦੇ ਇਤਿਹਾਸ ਦੀ ਪੋਥੀ ਵਿੱਚ ਪੜਤਾਲ ਕੀਤੀ ਜਾਵੇ ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਂਰਾਜ ਨੂੰ ਪੱਕਾ ਪਤਾ ਲੱਗ ਜਾਵੇ ਭਈ ਇਹ ਸ਼ਹਿਰ ਇੱਕ ਆਕੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਤੇ ਪਰਾਚੀਨ ਕਾਲ ਤੋਂ ਉਹ ਦੇ ਵਿੱਚ ਦੰਗੇ ਹੁੰਦੇ ਰਹੇ ਹਨ ਇਸ ਕਰਕੇ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ