Versions
PAV ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਅਤੇ ਤੁਹਾਡੀਆਂ ਤੀਵੀਆਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸਾਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਹ ਦੇ ਲਈ ਪੀਣ ਦੀਆਂ ਭੇਟਾਂ ਡੋਹਲਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾਂ ਜ਼ਰੂਰ ਪੂਰੀਆਂ ਕਰੋ!