Versions
PAV ਕਿਉਂ ਜੋ ਇਸਰਾਏਲੀ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਫਿਰਦੇ ਰਹੇ ਜਦ ਤੀਕ ਸਾਰੀ ਕੌਮ ਦੇ ਜੋਧੇ ਜਿਹੜੇ ਮਿਸਰੋਂ ਨਿੱਕਲੇ ਸਨ ਨਾਸ ਨਾ ਹੋ ਗਏ ਏਸ ਲਈ ਭਈ ਓਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਜਿਨ੍ਹਾਂ ਨਾਲ ਯਹੋਵਾਹ ਨੇ ਸੌਂਹ ਖਾਧੀ ਸੀ ਕਿ ਉਹ ਓਹਨਾਂ ਨੂੰ ਉਹ ਧਰਤੀ ਵਿਖਾਵੇਗਾ ਵੀ ਨਹੀਂ ਜਿਹ ਦੀ ਯਹੋਵਾਹ ਨੇ ਓਹਨਾਂ ਦੇ ਪਿਉ ਦਾਦਿਆਂ ਨਾਲ ਸਾਨੂੰ ਦੇਣ ਦੀ ਸੌਂਹ ਖਾਧੀ ਸੀ ਅਰਥਾਤ ਇੱਕ ਧਰਤੀ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ