Versions
PAV ਵੇਖੋ, ਮੈਂ ਹਾਜ਼ਰ ਹਾਂ, ਸੋ ਆਓ, ਯਹੋਵਾਹ ਦੇ ਅਤੇ ਉਸ ਦੇ ਮਸਹ ਕੀਤੇ ਹੋਏ ਦੇ ਅੱਗੇ ਮੇਰੇ ਉੱਤੇ ਗੁਵਾਹੀ ਭਰੋ। ਮੈਂ ਕਿਸ ਦਾ ਬਲਦ ਲਿਆ ਯਾ ਕਿਸ ਦਾ ਖੋਤਾ ਖੋਹ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਯਾ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਦੇ ਕੋਲੋਂ ਮੈਂ ਵੱਢੀ ਲਈ ਹੈ ਤਾਂ ਮੈਂ ਅੰਨ੍ਹਾ ਹੋ ਜਾਵਾਂ? ਮੈਂ ਤੁਹਾਨੂੰ ਮੋੜ ਦਿਆਂਗਾ
IRVPA ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।