Versions
PAV ਵੇਖੋ, ਤੁਹਾਡੀ ਉਹੋ ਪਰਮੇਸ਼ੁਰ ਜੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾ ਹੀ ਜੋਸ਼, ਕਿੰਨਾ ਹੀ ਉੱਤਰ ਦੇਣਾ, ਕਿੰਨੀ ਹੀ ਖਿਝ, ਕਿੰਨਾ ਹੀ ਭੈ, ਕਿੰਨਾ ਹੀ ਲੋਚ, ਕਿੰਨੀ ਹੀ ਅਣਖ, ਕਿੰਨਾ ਹੀ ਡੰਨ ਪੈਦਾ ਕੀਤਾ! ਤੁਸਾਂ ਹਰ ਤਰਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਭਈ ਅਸੀਂ ਇਸ ਗੱਲ ਵਿੱਚ ਸਾਫ਼ ਹਾਂ
ERVPA ਤੁਹਾਨੂੰ ਗਮ ਮਿਲਿਆ ਜਿਹਡ਼ਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮਸਿਆ ਬ੍ਬਾਰੇ ਕਿਸੇ ਵੀ ਪਖੋਂ ਗੁਨਾਹਗਾਰ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸਨੂੰ ਸਦਮਾ ਲਗਿਆ।
IRVPA ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ।