Versions
PAV ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਆਖ ਘੱਲਿਆ ਕਿ ਮੈਥੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾਹ। ਜੋ ਕੁਝ ਤੂੰ ਮੇਰੇ ਉੱਤੇ ਧਰੇਂ ਉਹ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਪਾਤਸ਼ਾਹ ਨੇ ਤਿੰਨ ਸੌ ਤੋੜੇ ਚਾਂਦੀ ਅਰ ਤੀਹ ਤੋੜੇ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਲਈ ਠਹਿਰਾ ਦਿੱਤਾ
IRVPA ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ।