Versions
PAV ਸੋ ਦਾਊਦ ਬਆਲ ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਨੇ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਉਂ ਢਹਿ ਪਿਆ ਜਿਵੇਂ ਮੋਘੇ ਵਿੱਚੋਂ ਪਾਣੀ ਰੋੜ ਲੈ ਜਾਂਦਾ ਹੈ! ਇਸ ਲਈ ਉਸ ਨੇ ਉਸ ਥਾਉਂ ਦਾ ਨਾਉਂ ਬਆਲ ਪਰਾਸੀਮ ਧਰਿਆ
IRVPA ਇਸ ਲਈ ਦਾਊਦ ਬਆਲ-ਪਰਾਸੀਮ ਵਿੱਚ ਆਇਆ ਅਤੇ ਉੱਥੇ ਦਾਊਦ ਨੇ ਉਨ੍ਹਾਂ ਨੂੰ ਮਾਰਿਆ ਅਤੇ ਆਖਿਆ, ਯਹੋਵਾਹ ਮੇਰੇ ਸਾਹਮਣੇ ਮੇਰੇ ਵੈਰੀਆਂ ਤੇ ਇਸ ਤਰ੍ਹਾਂ ਟੁੱਟ ਪਿਆ ਜਿਵੇਂ ਪਾਣੀ ਦੀਆਂ ਲਹਿਰਾਂ ਰੋੜ੍ਹ ਕੇ ਲੈ ਜਾਂਦੀਆਂ ਹਨ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।