Versions
PAV ਜਦ ਮੈਂ ਉਨ੍ਹਾਂ ਨੂੰ ਉਸ ਭੂਮੀ ਵਿੱਚ ਲੈ ਆਇਆ ਹੋਵਾਂਗਾ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਓਹ ਖਾ ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਾਂ ਓਹ ਦੂਜੇ ਦੇਵਤਿਆਂ ਵੱਲ ਫਿਰ ਕੇ ਓਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਜਾਣਗੇ ਅਤੇ ਮੇਰਾ ਨਾਮ ਭੰਗ ਕਰ ਸੁੱਟਣਗੇ
IRVPA ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।