Versions
PAV ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
ERVPA ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹਡ਼ਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
IRVPA ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।