Versions
PAV ਤੁਸੀਂ ਗੁਣਾ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਮਿਲਖ ਕਰ ਲਓ। ਬਹੁਤਿਆਂ ਲਈ ਤੁਸੀਂ ਵੱਡੀ ਮਿਲਖ ਦਿਓ ਅਤੇ ਥੋੜਿਆਂ ਲਈ ਛੋਟੀ ਮਿਲਖ ਦਿਓ। ਜਿੱਥੇ ਕਿਸੇ ਦਾ ਗੁਣਾ ਪਵੇ ਉੱਥੇ ਉਸ ਦੀ ਮਿਲਖ ਹੋਵੇ। ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਮਿਲਖ ਲਿਓ
IRVPA ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।