Versions
PAV ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ
ERVPA ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਰਹੱਸਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸਕਦਾ ਜੋ ਪਰਬਤਾਂ ਨੂੰ ਖਿਸਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
IRVPA ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।