Versions
PAV ਅਤੇ ਅਜਿਹਾ ਹੋਇਆ ਜਾਂ ਉਹ ਦੇ ਅਗਲੇ ਜਾਣੂ ਪਛਾਣੂਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਚਦਿਆਂ ਡਿੱਠਾ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤ੍ਰ ਨੂੰ ਕੀ ਹੋਇਆ? ਭਲਾ, ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?
IRVPA ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?