Versions
PAV ਜਾਂ ਆਉਂਦੇ ਵਰਹੇ ਦੇ ਓਹ ਦਿਨ ਆ ਗਏ ਜਿਹ ਦੇ ਵਿੱਚ ਪਾਤਸ਼ਾਹ ਲੋਕ ਲੜਾਈ ਨੂੰ ਚੜ੍ਹਦੇ ਹਨ ਤਾਂ ਦਾਊਦ ਨੇ ਯੋਬਾਬ ਅਤੇ ਉਹ ਦੇ ਨਾਲ ਆਪਣੇ ਟਹਿਲੂਆਂ ਅਤੇ ਸਾਰੇ ਇਸਰਾਏਲ ਨੂੰ ਘੱਲਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਹੱਬਾਹ ਨੂੰ ਘੇਰਾ ਜਾ ਪਾਇਆ ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।।
IRVPA ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।