Versions
PAV ਦਿਨੇਂ ਓਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਓਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਤੁਹਾਡੇ ਨਾਲ ਖਾਂਦੇ ਪੀਂਦੇ ਹਨ ਪਰ ਆਪਣਿਆਂ ਪ੍ਰੇਮ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ
ERVPA ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਦੇ ਵਿਚਕਾਰ ਭੱਦੇ ਦਾਗਾਂ ਅਤੇ ਧਬਿਆਂ ਵਰਗੇ ਹਨ।
IRVPA ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।