Versions
PAV ਪਸਾਹ ਦੇ ਤਿਉਹਾਰ ਤੋਂ ਪਹਿਲਾਂ ਯਿਸੂ ਨੇ ਇਹ ਜਾਣ ਕੇ ਭਈ ਮੇਰੀ ਘੜੀ ਆ ਪਹੁੰਚੀ ਹੈ ਜਾਂ ਮੈਂ ਇਸ ਜਗਤ ਨੂੰ ਛੱਡ ਕੇ ਪਿਤਾ ਦੇ ਕੋਲ ਜਾਵਾਂ ਆਪਣੇ ਨਿੱਜ ਲੋਕਾਂ ਨਾਲ ਜਿਹੜੇ ਜਗਤ ਵਿੱਚ ਸਨ ਪਿਆਰ ਕਰ ਕੇ ਉਨ੍ਹਾਂ ਨੂੰ ਅੰਤ ਤੋੜੀ ਪਿਆਰ ਕਰਦਾ ਰਿਹਾ
ERVPA ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹਡ਼ੇ ਲੋਕ ਇਸ ਜਗਤ ਵਿੱਚ ਉਸਦੇ ਨੇਡ਼ੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
IRVPA {ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ} PS ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।