Versions
PAV ਇਹ ਖਬਰ ਦਾਊਦ ਨੂੰ ਅੱਪੜੀ ਅਰ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਰ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜ੍ਹ ਆਇਆ ਅਰ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੱਧਾ, ਸੋ ਜਾਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੱਧਾ ਤਾਂ ਓਹ ਉਸ ਨਾਲ ਜੁੱਧ ਨੂੰ ਜੁੱਟ ਪਏ
IRVPA ਇਹ ਖ਼ਬਰ ਦਾਊਦ ਤੱਕ ਪਹੁੰਚੀ ਅਤੇ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜਾਈ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੰਨਿਆ। ਜਦੋਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੰਨਿਆ, ਤਾਂ ਉਹ ਉਸ ਨਾਲ ਯੁੱਧ ਨੂੰ ਜੁੱਟ ਪਏ