Versions
PAV ਪਰ ਜੇ ਤੁਸੀਂ ਮੈਨੂੰ ਆਖੋ ਭਈ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ ਤਾਂ ਕੀ ਓਹ ਉਹੀਓ ਨਹੀਂ ਹੈ ਜਿਹ ਦਿਆਂ ਉੱਚਿਆਂ ਥਾਵਾਂ ਅਰ ਜਗਵੇਦੀਆਂ ਥਾਵਾਂ ਅਰ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਰ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਏਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
IRVPA ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?