Versions
PAV ਸੋ ਸਾਰੇ ਯਹੂਦਿਯਾ ਅਤੇ ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਨੇ ਸੁੱਖ ਪਾਇਆ ਅਤੇ ਬਣਦੀ ਗਈ ਅਤੇ ਪ੍ਰਭੁ ਦੇ ਭੌ ਅਤੇ ਪਵਿੱਤ੍ਰ ਆਤਮਾ ਦੀ ਤਸੱਲੀ ਵਿੱਚ ਚੱਲਦਿਆਂ ਹੋਇਆਂ ਵਧਦੀ ਜਾਂਦੀ ਸੀ।।
ERVPA ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
IRVPA ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ। PS