Bible Versions
Bible Books

James 4:11 (LXXEN) English version of the Septuagint Bible

Versions

PAV   ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਨਾ ਬੋਲੋ ਜੋ ਕੋਈ ਭਰਾ ਦੇ ਵਿਰੁੱਧ ਬੋਲਦਾ ਹੈ ਅਥਵਾ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਸ਼ਰਾ ਦੇ ਵਿਰੁਧ ਬੋਲਦਾ ਹੈ ਅਤੇ ਸ਼ਰਾ ਉੱਤੇ ਦੋਸ਼ ਲਾਉਂਦਾ ਹੈ ਪਰ ਜੇ ਤੂੰ ਸ਼ਰਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਸ਼ਰਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ
ERVPA   ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਣਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
IRVPA   {ਭਰਾਵਾਂ ਉੱਤੇ ਦੋਸ਼ ਲਾਉਣਾ} PS ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us