Versions
PAV ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੈਂ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ, ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉੱਤਪਤ ਦੇ ਦਿਹਾੜੇ ਤੋਂ ਓਹ ਤਿਆਰ ਕੀਤੀਆਂ ਗਈਆਂ।।