Versions
PAV ਤੂੰ ਹੇ ਮੇਰੇ ਪੱਤ੍ਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਰ ਪੱਕੇ ਮਨ ਨਾਲ, ਅਰ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਦੀ ਪਰੀਛਾ ਕਰਦਾ ਹੈ ਅਰ ਧਿਆਨ ਦੇ ਸਾਰੇ ਫੁਰਨਿਆਂ ਦਾ ਗਿਆਤਾ ਹੈ। ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਥੋਂ ਲਭਿਆ ਜਾਏਗਾ ਪਰ ਜੇ ਤੂੰ ਉਸ ਨੂੰ ਤਿਆਗ ਛੱਡੇਂਗਾ ਤਾਂ ਉਹ ਤੈਨੂੰ ਸਦੀਪਕਾਲ ਤੋੜੀ ਤਿਆਗ ਛੱਡੇਗਾ