Versions
PAV ਤਾਂ ਅਜ਼ਰਯਾਹ ਪਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਓਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬ਼ਖ਼ਸ਼ੀ ਹੈ ਅਤੇ ਓਹੀ ਬਚਿਆ ਹੋਇਆ ਏਹ ਵੱਡਾ ਢੇਰ ਹੈ