Versions
PAV ਤਾਂ ਯਹੋਵਾਹ ਨੇ ਇੱਕ ਦੂਤ ਨੂੰ ਘੱਲਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ! ਸੋ ਉਹ ਸ਼ਰਮਿੰਦਾ ਹੋਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ